ਤਨਖਾਹਾਂ ਜਾਰੀ ਕਰਨ ਦੇ ਭਰੋਸੇ ਮਗਰੋਂ
ਚੰਡੀਗੜ੍ਹ : ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੇ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਦੱਸਿਆ ਕਿ ਮੈਨੇਜਮੈਂਟ ਵੱਲੋਂ ਕਰਮਚਾਰੀਆਂ ਦੀਆਂ ਤਨਖਾਹਾਂ ਅੱਜ ਹੀ ਜਾਰੀ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਡੀਪੂਆਂ ਨੂੰ ਤਨਖਾਹਾਂ ਜਾਰੀ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਇਸ ਕਾਰਨ ਯੂਨੀਅਨ ਨੇ ਬੱਸ ਅੱਡੇ ਬੰਦ ਕਰਨ ਦੀ ਘੋਸ਼ਿਤ ਕਾਰਵਾਈ ਨੂੰ ਮੁਲਤਵੀ ਕਰਦੇ ਹੋਏ, ਇਸ ਦੀ ਥਾਂ ਗੇਟ ਰੈਲੀਆਂ ਰਾਹੀਂ ਰੋਸ ਪ੍ਰਦਰਸ਼ਨ ਕਰਨ ਦਾ ਫੈਸਲਾ ਕੀਤਾ ਹੈ। ਯਾਦ ਰਹੇ ਕਿ ਅੱਜ ਬੁੱਧਵਾਰ ਨੂੰ ਪੀ.ਆਰ.ਟੀ.ਸੀ., ਪੰਜਾਬ ਰੋਡਵੇਜ਼ ਅਤੇ ਪਨਬਸ ਦੇ ਕੱਚੇ ਕਰਮਚਾਰੀਆਂ ਵੱਲੋਂ ਦੋ ਘੰਟਿਆਂ ਲਈ ਬੱਸ ਅੱਡੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਪਰ ਮੈਨੇਜਮੈਂਟ ਵੱਲੋਂ ਤਨਖਾਹਾਂ ਰਿਲੀਜ਼ ਕਰਨ ਦੇ ਭਰੋਸੇ ਦੇ ਬਾਅਦ ਇਹ ਫੈਸਲਾ ਵਾਪਸ ਲਿਆ ਗਿਆ।