Facebook-f Youtube X-twitter

ਹੜ੍ਹ ਪ੍ਰਭਾਵਿਤ ਲੋਕਾਂ ਲਈ ਪ੍ਰਸਿੱਧ ਸ਼ਖ਼ਸੀਅਤਾਂ ਅਤੇ ਕਲਾਕਾਰਾਂ ਵੱਲੋਂ ਨਿਭਾਈ ਗਈ ਭੂਮਿਕਾ ਕਾਬਿਲ-ਏ-ਸ਼ਲਾਘਾ

ਚੰਡੀਗੜ੍ਹ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਸਮੇਂ ਪੰਜਾਬ ਹੜ੍ਹਾਂ ਦੀ ਇਕ ਗੰਭੀਰ ਸਥਿਤੀ ਵਿੱਚੋਂ ਗੁਜ਼ਰ ਰਿਹਾ ਹੈ। ਇਸ ਮੁਸ਼ਕਲ ਘੜੀ ਵਿੱਚ ਸਿੱਖ ਜਥੇਬੰਦੀਆਂ, ਧਾਰਮਿਕ ਤੇ ਸਮਾਜਿਕ ਸੰਸਥਾਵਾਂ, ਵੱਖ-ਵੱਖ ਸਮੂਹਾਂ, ਪ੍ਰਸਿੱਧ ਸ਼ਖ਼ਸੀਅਤਾਂ ਅਤੇ ਪੰਜਾਬੀ ਕਲਾਕਾਰਾਂ ਵੱਲੋਂ ਨਿਭਾਈ ਗਈ ਭੂਮਿਕਾ ਕਾਬਿਲ-ਏ-ਸ਼ਲਾਘਾ ਹੈ। ਇਹ ਸੇਵਾ ਸਿੱਖ ਗੁਰੂ ਸਾਹਿਬਾਨ ਦੇ ਬਾਣੀ ਬਾਣੀ ਅਨੁਸਾਰ ਪੰਜਾਬ ਦੀ ਚੜ੍ਹਦੀ ਕਲਾ ਦਾ ਸੰਦੇਸ਼ ਦੇਸ਼-ਵਿਦੇਸ਼ ਤੱਕ ਪਹੁੰਚਾ ਰਹੀ ਹੈ।

ਉਨ੍ਹਾਂ ਕਿਹਾ ਕਿ ਜਦੋਂਕਿ ਬੇਅੰਤ ਪੰਜਾਬੀਆਂ ਅਤੇ ਸਾਡੇ ਸ਼ੁੱਭਚਿੰਤਕਾਂ ਨੇ ਰਾਹਤ ਕਾਰਜਾਂ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਹੈ, ਹੁਣ ਸਮਾਂ ਆ ਗਿਆ ਹੈ ਕਿ ਸਾਰੀਆਂ ਸੇਵਾ ਕਰ ਰਹੀਆਂ ਸੰਸਥਾਵਾਂ ਸੰਗਠਿਤ ਢੰਗ ਨਾਲ ਕੰਮ ਕਰਨ। ਰਾਹਤ ਸਮੱਗਰੀ ਦੀ ਵਿਗਿਆਨਕ ਤੇ ਸਾਰਥਕ ਵੰਡ ਹੋਵੇ ਅਤੇ ਲੰਮੇ ਸਮੇਂ ਲਈ ਯੋਜਨਾ ਬੱਧ ਤਰੀਕੇ ਨਾਲ ਸੇਵਾਵਾਂ ਜਾਰੀ ਰਹਿਣ। ਇਸ ਨਾਲ ਸ਼ਰਧਾਲੂਆਂ ਦਾ ਦਸਵੰਧ ਸਹੀ ਢੰਗ ਨਾਲ ਵਰਤਿਆ ਜਾਵੇਗਾ ਅਤੇ ਇਸ ਦੀ ਕੋਈ ਦੁਰਵਰਤੋਂ ਨਹੀਂ ਹੋਵੇਗੀ।

ਜਥੇਦਾਰ ਗੜਗੱਜ ਨੇ ਦਰਸਾਇਆ ਕਿ ਹੜ੍ਹਾਂ ਕਾਰਨ ਘਰਾਂ, ਜਾਨ-ਮਾਲ, ਪਸ਼ੂਆਂ, ਫ਼ਸਲਾਂ ਅਤੇ ਜ਼ਮੀਨਾਂ ਦਾ ਵੱਡੇ ਪੱਧਰ ’ਤੇ ਨੁਕਸਾਨ ਹੋਇਆ ਹੈ। ਇਸ ਕਰਕੇ ਪ੍ਰਭਾਵਿਤ ਲੋਕਾਂ ਲਈ ਲੋੜਵੰਦ ਖੇਤਰਾਂ ਜਿਵੇਂ ਕਿ ਮੁੜ ਵਸੇਬਾ, ਸਿੱਖਿਆ, ਸਿਹਤ, ਖੇਤੀਬਾੜੀ ਅਤੇ ਪਸ਼ੂ ਪਾਲਣ ਨੂੰ ਲੰਮੇ ਸਮੇਂ ਲਈ ਨੀਤੀਗਤ ਤਰੀਕੇ ਨਾਲ ਸਹਿਯੋਗ ਪ੍ਰਦਾਨ ਕਰਨਾ ਅਤਿ ਜ਼ਰੂਰੀ ਹੈ। ਨਾਲ ਹੀ, ਇਹ ਵੀ ਲਾਜ਼ਮੀ ਹੈ ਕਿ ਹੜ੍ਹਾਂ ਦੇ ਕਾਰਨਾਂ ਦੀ ਗੰਭੀਰ ਜਾਂਚ ਕੀਤੀ ਜਾਵੇ ਕਿ ਕਿਉਂ ਪੰਜਾਬ ਵਿੱਚ ਵਾਰ-ਵਾਰ ਇਹ ਆਫਤਾਂ ਆ ਰਹੀਆਂ ਹਨ, ਤਾਂ ਜੋ ਲੋਕ ਚੇਤਨ ਰਹਿ ਸਕਣ।

ਉਨ੍ਹਾਂ ਨੇ ਘੋਸ਼ਣਾ ਕੀਤੀ ਕਿ ਮੌਜੂਦਾ ਹੜ੍ਹ ਦੀ ਸਥਿਤੀ ’ਤੇ ਗਹਿਰਾਈ ਨਾਲ ਵਿਚਾਰ ਕਰਨ ਅਤੇ ਸੇਵਾ ਕਾਰਜਾਂ ਨੂੰ ਹੋਰ ਸੁਚਾਰੂ ਬਣਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇੱਕ ਵਿਸ਼ੇਸ਼ ਇਕੱਤਰਤਾ ਬੁਲਾਈ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰ ਬਗੀਚਾ ਸਿੰਘ ਨੇ ਕਿਹਾ ਕਿ ਇਹ ਇਕੱਤਰਤਾ 13 ਸਤੰਬਰ 2025 ਨੂੰ ਦੁਪਹਿਰ 12 ਵਜੇ, ਐਸ. ਜੀ. ਪੀ. ਸੀ. ਮੁੱਖ ਦਫ਼ਤਰ, ਸ੍ਰੀ ਅੰਮ੍ਰਿਤਸਰ ਵਿੱਚ ਹੋਵੇਗੀ। ਉਨ੍ਹਾਂ ਅਪੀਲ ਕੀਤੀ ਕਿ ਹਰ ਸੰਸਥਾ ਆਪਣਾ ਕੇਵਲ ਇੱਕ ਨੁਮਾਇੰਦਾ ਹੀ ਭੇਜੇ, ਤਾਂ ਜੋ ਰਾਹਤ ਕਾਰਜਾਂ ਦੀ ਯੋਜਨਾ ਪ੍ਰਭਾਵਸ਼ਾਲੀ ਢੰਗ ਨਾਲ ਤਿਆਰ ਕੀਤੀ ਜਾ ਸਕੇ ਅਤੇ ਇਹ ਸੰਗਠਿਤ ਤੌਰ ’ਤੇ ਜਾਰੀ ਰਹਿਣ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਖਵਾਈ ਜਾਵੇਗੀ ਅਲਬੈਂਡਾਜੋਲ ਦੀ ਗੋਲੀ : ਸਿਵਲ ਸਰਜਨ ਡਾ. ਲਖਬੀਰ ਕੌਰ ਸਿੱਧੂ

•             ਸਿਹਤ ਅਤੇ ਪਰਿਵਾਰ ਭਲਾਈ ਵਿਭਾਗ, ਸਿੱਖਿਆ ਵਿਭਾਗ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਸਾਂਝੇ ਸਹਿਯੋਗ ਨਾਲ ਚਲਾਈ ਜਾ ਰਹੀ ਹੈ ਮੁਹਿੰਮ •             ਸਰਕਾਰੀ, ਪ੍ਰਾਈਵੇਟ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ ਵਿੱਚ ਦਵਾਈ ਬਿਲਕੁਲ ਮੁਫ਼ਤ ਮਿਲੇਗੀ ਸ੍ਰੀ ਮੁਕਤਸਰ ਸਾਹਿਬ,  9 ਅਗਸਤ 2026: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਨੈਸ਼ਨਲ ਡੀਵਰਮਿੰਗ ਡੇ ਯਾਨੀ ਰਾਸ਼ਟਰੀ ਪੇਟ ਦੇ ਕੀੜਿਆਂ ਤੋਂ ਮੁਕਤੀ ਦਿਵਸ ਮਿਤੀ 10 ਅਗਸਤ 2026 ਨੂੰ ਵੱਡੇ ਪੱਧਰ ‘ਤੇ ਮਨਾਇਆ...

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.