Facebook-f Youtube X-twitter

ਯੂਕੇ ‘ਚ ਸਿੱਖ ਲੜਕੀ ਨਾਲ ਸਮੂਹਿਕ ਜਬਰ ਜਨਾਹ

ਮੁਲਜ਼ਮ ਨੇ ਕਿਹਾ- ਆਪਣੇ ਦੇਸ਼ ਵਾਪਸ ਚਲੇ ਜਾਓ, ਤੁਹਾਡਾ ਇੱਥੇ ਕੋਈ ਹੱਕ ਨਹੀਂ
ਜਲੰਧਰ :
ਯੂਕੇ ਦੇ ਓਲਡਬਰੀ ਪਾਰਕ ਵਿੱਚ ਭਾਰਤੀ ਮੂਲ ਦੀ ਇੱਕ ਲੜਕੀ ‘ਤੇ ਨਸਲੀ ਹਮਲੇ ਅਤੇ ਸਮੂਹਿਕ ਜਬਰ ਜਨਾਹ ਦੀ ਘਟਨਾ ਸਾਹਮਣੇ ਆਈ ਹੈ। ਮੰਗਲਵਾਰ ਸਵੇਰੇ ਲਗਭਗ 8:30 ਵਜੇ ਇੱਕ 20 ਸਾਲਾ ਸਿੱਖ ਲੜਕੀ ਨਾਲ ਦਿਨ-ਦਿਹਾੜੇ ਜਬਰ ਜਨਾਹ ਕੀਤਾ ਗਿਆ। ਇਹ ਹਮਲਾ ਨਾ ਸਿਰਫ਼ ਇੱਕ ਜਿਨਸੀ ਅਪਰਾਧ ਸੀ, ਸਗੋਂ ਇਸ ਵਿੱਚ ਨਸਲੀ ਟਿੱਪਣੀਆਂ ਵੀ ਸ਼ਾਮਲ ਸਨ, ਜਿਸ ਕਾਰਨ ਪੁਲਿਸ ਨਸਲੀ ਹਮਲਾ ਹੋਣ ਦੇ ਆਧਾਰ ‘ਤੇ ਇਸਦੀ ਜਾਂਚ ਕਰ ਰਹੀ ਹੈ।

ਲੜਕੀ ਨੇ ਪੁਲਿਸ ਨੂੰ ਦੱਸਿਆ ਕਿ ਘਟਨਾ ਦੌਰਾਨ ਹਮਲਾਵਰਾਂ ਨੇ ਉਸਨੂੰ ਕਿਹਾ- ਆਪਣੇ ਦੇਸ਼ ਵਾਪਸ ਚਲੇ ਜਾਓ, ਤੁਹਾਡਾ ਇਸ ਦੇਸ਼ ‘ਤੇ ਕੋਈ ਹੱਕ ਨਹੀਂ ਹੈ। ਪੀੜਤਾ ਦੇ ਬਿਆਨ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਗੁੱਸੇ ਅਤੇ ਚਿੰਤਾ ਦਾ ਮਾਹੌਲ ਹੈ।

2 ਦੋਸ਼ੀਆਂ ਨੇ ਅਪਰਾਧ ਕੀਤਾ, ਤਲਾਸ਼ ਜਾਰੀ
ਜਾਣਕਾਰੀ ਅਨੁਸਾਰ, ਹੁਣ ਤੱਕ ਦੀ ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਘਟਨਾ ਵਿੱਚ 2 ਲੋਕ ਸ਼ਾਮਲ ਸਨ। ਪੁਲਿਸ ਅਨੁਸਾਰ, ਅਪਰਾਧ ਕਰਨ ਵਾਲੇ ਦੋਵੇਂ ਦੋਸ਼ੀ ਗੋਰੇ (ਬ੍ਰਿਟਿਸ਼) ਸਨ। ਇੱਕ ਸ਼ੱਕੀ ਥੋੜ੍ਹਾ ਭਾਰਾ ਸਰੀਰ ਵਾਲਾ ਸੀ ਅਤੇ ਉਸਦਾ ਸਿਰ ਮੁੰਨਿਆ ਹੋਇਆ ਸੀ। ਉਸਨੇ ਕਾਲੀ ਸਵੈਟ-ਸ਼ਰਟ ਅਤੇ ਦਸਤਾਨੇ ਪਾਏ ਹੋਏ ਸਨ। ਦੂਜੇ ਸ਼ੱਕੀ ਨੇ ਜ਼ਿਪ ਵਾਲਾ ਸਲੇਟੀ ਰੰਗ ਦਾ ਟੌਪ ਪਾਇਆ ਹੋਇਆ ਸੀ। ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਇਸ ਦਿੱਖ ਦੀ ਪਛਾਣ ਕੀਤੀ ਹੈ।

ਇਸ ਮਾਮਲੇ ਵਿੱਚ, ਵੈਸਟ ਮਿਡਲੈਂਡਜ਼ ਪੁਲਿਸ ਨੇ ਸੀਸੀਟੀਵੀ ਫੁਟੇਜ ਨੂੰ ਸਕੈਨ ਕਰਨ ਦਾ ਦਾਇਰਾ ਤੇਜ਼ ਕਰ ਦਿੱਤਾ ਹੈ। ਫੋਰੈਂਸਿਕ ਟੀਮਾਂ ਮਾਮਲੇ ਦੀ ਜਾਂਚ ਕਰ ਰਹੀਆਂ ਹਨ। ਪੁਲਿਸ ਬੁਲਾਰੇ ਨੇ ਕਿਹਾ ਕਿ ਉਹ ਜਾਣਦੇ ਹਨ ਕਿ ਇਸ ਘਟਨਾ ਨੇ ਸਥਾਨਕ ਭਾਈਚਾਰੇ ਵਿੱਚ ਗੁੱਸਾ ਅਤੇ ਡਰ ਪੈਦਾ ਕੀਤਾ ਹੈ। ਅਸੀਂ ਪੀੜਤ ਨੂੰ ਇਨਸਾਫ਼ ਦਿਵਾਉਣ ਅਤੇ ਦੋਸ਼ੀਆਂ ਨੂੰ ਫੜਨ ਲਈ ਹਰ ਸੰਭਵ ਕਦਮ ਚੁੱਕ ਰਹੇ ਹਾਂ।

ਯੂਕੇ ਸਿੱਖ ਫੈਡਰੇਸ਼ਨ ਨੇ ਇਸ ਪੂਰੀ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸਰਕਾਰ ਤੋਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਫੈਡਰੇਸ਼ਨ ਦੇ ਮੁੱਖ ਕਾਰਜਕਾਰੀ ਦਵਿੰਦਰਜੀਤ ਸਿੰਘ ਨੇ ਕਿਹਾ – ਅਸੀਂ ਸਾਰੀਆਂ ਰਾਜਨੀਤਿਕ ਪਾਰਟੀਆਂ ਤੋਂ ਇਸ ਵਹਿਸ਼ੀ ਹਮਲੇ ਦੀ ਜਨਤਕ ਨਿੰਦਾ ਦੀ ਮੰਗ ਕਰਦੇ ਹਾਂ। ਇਸ ਦੇ ਨਾਲ ਹੀ, ਯੂਕੇ ਵਿੱਚ ਰਹਿਣ ਵਾਲੇ ਸਿੱਖਾਂ ਨੂੰ ਭਵਿੱਖ ਵਿੱਚ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।
ਫੈਡਰੇਸ਼ਨ ਦੇ ਮੁੱਖ ਕਾਰਜਕਾਰੀ ਦਵਿੰਦਰਜੀਤ ਸਿੰਘ ਨੇ ਕਿਹਾ – ਇਹ ਹਮਲਾ ਇੱਕ ਵਿਅਸਤ ਸੜਕ ‘ਤੇ ਦਿਨ-ਦਿਹਾੜੇ ਹੋਇਆ ਅਤੇ ਹੁਣ ਤੱਕ ਕਿਸੇ ਵੀ ਸਿਆਸਤਦਾਨ ਨੇ ਇਸ ਵਹਿਸ਼ੀ ਨਸਲੀ ਅਤੇ ਜਿਨਸੀ ਹਮਲੇ ਦੀ ਜਨਤਕ ਤੌਰ ‘ਤੇ ਨਿੰਦਾ ਨਹੀਂ ਕੀਤੀ ਹੈ। ਉਨ੍ਹਾਂ ਮੌਜੂਦਾ ਰਾਜਨੀਤਿਕ ਮਾਹੌਲ ਨੂੰ ਲੋਕਪ੍ਰਿਯਤਾ ਅਤੇ ਇਮੀਗ੍ਰੇਸ਼ਨ ਵਿਰੋਧੀ ਰਾਜਨੀਤੀ ਦਾ ਨਤੀਜਾ ਦੱਸਿਆ।

ਯੂਕੇ ਦੇ ਸਿੱਖ ਸੰਸਦ ਮੈਂਬਰ ਗੁਰਵਿੰਦਰ ਸਿੰਘ ਨੇ ਇਸ ਘਟਨਾ ‘ਤੇ ਪ੍ਰਤੀਕਿਰਿਆ ਦਿੱਤੀ
ਲੇਬਰ ਪਾਰਟੀ ਦੇ ਸੰਸਦ ਮੈਂਬਰ ਗੁਰਿੰਦਰ ਸਿੰਘ ਜੋਸਨ ਨੇ ਸੋਸ਼ਲ ਮੀਡੀਆ ‘ਤੇ ਇਸ ਘਟਨਾ ਨੂੰ ਬਹੁਤ ਹੀ ਭਿਆਨਕ ਹਮਲਾ ਦੱਸਿਆ ਅਤੇ ਕਿਹਾ ਕਿ ਉਨ੍ਹਾਂ ਦੀਆਂ ਸੰਵੇਦਨਾਵਾਂ ਪੀੜਤਾ ਨਾਲ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਪੁਲਿਸ ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨਾਲ ਨਫ਼ਰਤ ਅਪਰਾਧ ਵਜੋਂ ਜਾਂਚ ਕਰ ਰਹੀ ਹੈ। ਸੰਸਦ ਮੈਂਬਰ ਜੋਸਨ ਨੇ ਇਹ ਵੀ ਕਿਹਾ ਕਿ ਪੀੜਤਾ ਗੰਭੀਰ ਰੂਪ ਵਿੱਚ ਜ਼ਖਮੀ ਅਤੇ ਸਦਮੇ ਵਿੱਚ ਹੈ, ਇਸ ਲਈ ਪੁਲਿਸ ਉਸਦੀ ਇੱਛਾ ਅਤੇ ਗਤੀ ਅਨੁਸਾਰ ਕਾਰਵਾਈ ਕਰ ਰਹੀ ਹੈ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਡਿਪਟੀ ਕਮਿਸ਼ਨਰ ਗੁਰਦਾਸਪੁਰ ਪਿੰਡ ਘਣੀਏ-ਕੇ-ਬਾਂਗਰ ਪਹੁੰਚੇ, ਅਧਿਕਾਰੀਆਂ ਨਾਲ ਮੀਟਿੰਗ ਕਰਕੇ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ

ਪਿੰਡ ਵਾਸੀਆਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕਰਨ ਲਈ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ ਫਤਹਿਗੜ੍ਹ ਚੂੜੀਆਂ : ਡਿਪਟੀ ਕਮਿਸ਼ਨਰ ਸ਼੍ਰੀ ਆਦਿਤਿਆ ਉੱਪਲ ਵਲੋਂ ਪਿੰਡ ਘਣੀਕੇ ਕੇ-ਬਾਂਗਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਪਿੰਡ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਉਣ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ। ਇਸ ਮੌਕੇ ਚੇਅਰਮੈਨ ਜ਼ਿਲ੍ਹਾ ਪਲਾਨਿੰਗ...

70ਵੀਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਕਰਵਾਏ ਗਏ 

ਪਟਿਆਲਾ:- ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17 ਲੜਕੀਆਂ ਦੇ ਬਾਕਸਿੰਗ ਮੁਕਾਬਲੇ ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ...

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਕੀਤੀ ਮੀਟਿੰਗ

ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਉੱਚਿਤ ਲੋੜੀਂਦੇ ਪ੍ਰਬੰਧ ਕਰਨ ਲਈ ਦਿੱਤੇ ਦਿਸ਼ਾ-ਨਿਰਦੇਸ਼ ਸੁਚੱਜੇ ਪਰਾਲੀ ਪ੍ਰਬੰਧਨ ਨੂੰ ਲੈ ਕੇ ਡਰੋਨ ਸਰਵੇਲੈਂਸ ਟੀਮਾਂ ਰੱਖਣਗੀਆਂ ਬਾਜ਼ ਅੱਖ- ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ:- ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਨੇ ਅੱਜ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਦੇ ਸੁਚੱਜੇ ਅਗਾਊਂ ਪ੍ਰਬੰਧਨ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ...

ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ’ ਤਹਿਤ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ

ਘੱਗਾ:- ਨਗਰ ਪੰਚਾਇਤ ਘੱਗਾ ਵੱਲੋਂ ‘ਸਵੱਛਤਾ ਹੀ ਸੇਵਾ 2026’ ਮੁਹਿੰਮ ਤਹਿਤ ਪ੍ਰਧਾਨ ਮਿੱਠੂ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਨਗਰ ਪੰਚਾਇਤ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਘਰ-ਘਰ ਜਾ ਕੇ ਲੋਕਾਂ ਨੂੰ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਰੱਖਣ ਅਤੇ ਕੂੜਾ ਨਿਰਧਾਰਤ ਥਾਵਾਂ ’ਤੇ ਹੀ ਦੇਣ...

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਦੇ ਦੂਜੇ ਪੜਾਅ (ਆਬਾਦੀ ਗਣਨਾ) ਸਬੰਧੀ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ:- ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਜ਼ਿਲ੍ਹਾ ਫੀਲਡ ਟ੍ਰੇਨਰਾਂ ਦੀ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਮ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਸੰਜ ਅਫ਼ਸਰ, ਡਾ. ਹਿਮਾਂਸ਼ੂ ਅਗਰਵਾਲ  ਅਤੇ ਕਮਿਸ਼ਨਰ ਨਗਰ ਨਿਗਮ, ਪੂਜਾ ਸਿਆਲ ਗਰੇਵਾਲ ਦੀ ਅਗਵਾਈ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਜ਼ਿਲ੍ਹਾ ਪਟਿਆਲਾ ਵਿਖੇ ਰੱਖ ਗਏ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ,...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.