Facebook-f Youtube X-twitter

ਭਾਰਤੀ ਦੇ ਕਤਲ ਉੱਤੇ ਟਰੰਪ ਨੇ ਚੱਕਿਆ ਵੱਡਾ ਕਦਮ

ਅਮਰੀਕਾ: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਮੂਲ ਦੇ ਚੰਦਰ ਨਾਗਮਲਈਆ ਦੀ ਹੱਤਿਆ ਦੀ ਤਿੱਖੀ ਨਿੰਦਾ ਕੀਤੀ ਅਤੇ ਇਸਨੂੰ ਡਰਾਉਣਾ ਘਟਨਾ ਕਿਹਾ। ਸੋਸ਼ਲ ਮੀਡੀਆ ‘ਤੇ ਜਾਰੀ ਬਿਆਨ ਵਿੱਚ ਟਰੰਪ ਨੇ ਲਿਖਿਆ ਕਿ ਡੱਲਾਸ ਦਾ ਰਹਿਣ ਵਾਲਾ ਚੰਦਰ ਨਾਗਮਲਈਆ ਆਪਣੀ ਪਤਨੀ ਅਤੇ ਪੁੱਤਰ ਦੇ ਸਾਹਮਣੇ ਇਕ ਗੈਰ-ਕਾਨੂੰਨੀ ਕਿਊਬਨ ਪ੍ਰਵਾਸੀ ਵੱਲੋਂ ਬੇਰਹਿਮੀ ਨਾਲ ਮਾਰਿਆ ਗਿਆ। ਟਰੰਪ ਨੇ ਜ਼ੋਰ ਦੇ ਕੇ ਕਿਹਾ ਕਿ ਅਮਰੀਕਾ ਵਿੱਚ ਇਸ ਤਰ੍ਹਾਂ ਦੀਆਂ ਘਟਨਾਵਾਂ ਕਦੇ ਨਹੀਂ ਹੋਣੀਆਂ ਚਾਹੀਦੀਆਂ।

ਟਰੰਪ ਮੁਤਾਬਕ, ਹਮਲਾਵਰ ਨੂੰ ਪਹਿਲਾਂ ਬੱਚਿਆਂ ਨਾਲ ਦੁਰਵਿਵਹਾਰ ਅਤੇ ਕਾਰ ਚੋਰੀ ਵਰਗੇ ਅਪਰਾਧਾਂ ਲਈ ਗ੍ਰਿਫ਼ਤਾਰ ਕੀਤਾ ਗਿਆ ਸੀ। ਬਾਈਡਨ ਪ੍ਰਸ਼ਾਸਨ ਦੀ ਨੀਤੀਆਂ ‘ਤੇ ਹਮਲਾ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਇਹ ਦੋਸ਼ੀ ਬਾਈਡਨ ਸਰਕਾਰ ਦੇ ਸਮੇਂ ਰਿਹਾਅ ਹੋਇਆ ਸੀ, ਜਦਕਿ ਕਿਊਬਾ ਨੇ ਉਸ ਨੂੰ ਵਾਪਸ ਲੈਣ ਤੋਂ ਇਨਕਾਰ ਕਰ ਦਿੱਤਾ ਸੀ।

ਯਾਦ ਰਹੇ ਕਿ 10 ਸਤੰਬਰ ਨੂੰ ਟੈਕਸਾਸ ਦੇ ਡੱਲਾਸ ਵਿੱਚ ਚੰਦਰ ਨਾਗਮਲਈਆ ਦਾ ਕਤਲ ਹੋਇਆ ਸੀ। ਟਰੰਪ ਨੇ ਚੇਤਾਵਨੀ ਦਿੱਤੀ ਕਿ ਗੈਰ-ਕਾਨੂੰਨੀ ਪ੍ਰਵਾਸੀ ਅਪਰਾਧੀਆਂ ਲਈ ਹੁਣ ਨਰਮੀ ਨਹੀਂ, ਸਗੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੋਸ਼ੀ ਹਿਰਾਸਤ ਵਿੱਚ ਹੈ ਅਤੇ ਉਸ ‘ਤੇ ਪਹਿਲੀ ਡਿਗਰੀ ਕਤਲ (ਪੂਰਵ-ਯੋਜਨਾ ਨਾਲ ਹੱਤਿਆ) ਦਾ ਮੁਕੱਦਮਾ ਚੱਲੇਗਾ। ਉਸ ਨੂੰ ਕਠੋਰ ਸਜ਼ਾ ਮਿਲੇਗੀ।

ਆਪਣੀ ਟੀਮ ਦੀ ਪ੍ਰਸ਼ੰਸਾ ਕਰਦੇ ਹੋਏ ਟਰੰਪ ਨੇ ਕਿਹਾ ਕਿ ਹੋਮਲੈਂਡ ਸਿਕਿਉਰਿਟੀ ਸਕੱਤਰ ਕ੍ਰਿਸਟੀ ਨੋਏਮ, ਅਟਾਰਨੀ ਜਨਰਲ ਪੈਮ ਬੋਂਡੀ ਅਤੇ ਬਾਰਡਰ ਜ਼ਾਰ ਟੌਮ ਹੋਲਮੈਨ ਦੇ ਯਤਨ ਅਮਰੀਕਾ ਨੂੰ ਮੁੜ ਸੁਰੱਖਿਅਤ ਬਣਾਉਣ ਵੱਲ ਵੱਡਾ ਕਦਮ ਹਨ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਰਾਂਚੀ ਵਿੱਚ ਨਵਾਂ ਕੌਮੀ ਰਿਕਾਰਡ ਬਣਾਉਣ ਵਾਲੀਆਂ ਪੰਜਾਬ ਦੀਆਂ ਸਾਈਕਲਿਸਟ ਧੀਆਂ, ਤਗਮਾ ਜੇਤੂ ਲੜਕਿਆਂ ਅਤੇ ਕੋਚਾਂ ਦਾ ਸਨਮਾਨ

ਐਸੋਸੀਏਸ਼ਨ ਦੇ ਮੁੱਖ ਸਰਪ੍ਰਸਤ ਦਰਸ਼ਨ ਸਿੰਘ ਧਾਲੀਵਾਲ ਨੇ ਸਨਮਾਨਿਤ ਖਿਡਾਰੀਆਂ ਨੂੰ 25-25 ਹਜ਼ਾਰ ਰੁਪਏ ਦੇ ਨਕਦ ਇਨਾਮ ਦਿੱਤੇ; ਐਸੋਸੀਏਸ਼ਨ ਨੂੰ 04 ਲੱਖ ਰੁਪਏ ਦੇਣ ਦਾ ਐਲਾਨ  2027 ਦੀ ਕੌਮੀ ਟਰੈਕ ਸਾਈਕਲਿੰਗ ਚੈਂਪੀਅਨਸ਼ਿਪ ਦੀ ਮੇਜ਼ਬਾਨੀ ਪੰਜਾਬ ਨੂੰ ਮਿਲੀ, ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਨੂੰ ਸੌਂਪਿਆ ਫੈਡਰੇਸ਼ਨ ਦਾ ਝੰਡਾ ਪੰਜਾਬ ਦੇ ਰਜਿਸਟਰਡ ਸਾਈਕਲਿਸਟਾਂ ਅਤੇ ਕੋਚਾਂ ਦਾ ਸਮੂਹਿਕ ਬੀਮਾ...

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ 

-ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਉਪਰਾਲਾ ਸ਼ਲਾਘਾਯੋਗ- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ  ਪਟਿਆਲਾ:- ਸਾਬਕਾ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਹਾ ਹੈ ਕਿ ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤਾ ਗਿਆ ਉਪਰਾਲਾ ਸ਼ਲਾਘਾਯੋਗ ਹੈ।  ਸਾਬਕਾ ਡੀਆਈਜੀ ਸਿੱਧੂ ਨੇ ਅੱਜ ਸ. ਹਰਸਨਦੀਪ...

2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

-ਮੰਡੀਆਂ ਵਿੱਚ ਕਿਸਾਨਾਂ ਦੀ ਵਿਕਣ ਲਈ ਆਈ ਝੋਨੇ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਈ ਜਾਵੇਗੀ : ਹਿਮਾਂਸ਼ੂ ਜੈਨ -ਕਿਹਾ, ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਕਮੀ ਨੂੰ ਬਰਕਰਾਰ ਰੱਖਣ ਅਤੇ ਕਿਸਾਨਾਂ ਨੂੰ ਹੋਰ ਜਾਗਰੂਕ ਕਰਨ ਲਈ ਕੀਤੇ ਜਾਣਗੇ ਵਿਸ਼ੇਸ਼ ਉਪਰਾਲੇ ਪਟਿਆਲਾ:- 2017 ਬੈਚ ਦੇ ਆਈ.ਏ.ਐਸ. ਅਧਿਕਾਰੀ ਹਿਮਾਂਸ਼ੂ ਜੈਨ ਨੇ ਅੱਜ ਪਟਿਆਲਾ ਦੇ ਡਿਪਟੀ ਕਮਿਸ਼ਨਰ...

ਪਟਿਆਲਾ ਵਿਖੇ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਪਟਿਆਲਾ:- ਸ. ਹਰਸਨਦੀਪ ਸਿੰਘ ਗਿੱਲ ਮੈਮੋਰੀਅਲ ਚੈਰੀਟੇਬਲ ਸੁਸਾਇਟੀ (ਰਜਿ.) ਵੱਲੋਂ ਸਪੋਰਟਸ ਕਲੱਬ, ਸਾਹਿਬ ਨਗਰ ਥੇੜੀ, ਅਰਬਨ ਅਸਟੇਟ, ਫੇਜ਼ 1, ਪਟਿਆਲਾ ਵਿਖੇ ਦੋ-ਰੋਜ਼ਾ ‘ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ 2026’ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ। ਇਹ ਚੈਂਪੀਅਨਸ਼ਿਪ 10 ਅਤੇ 11 ਨਵੰਬਰ ਨੂੰ ਕਰਵਾਈ ਗਈ। ਇਹ ਟੂਰਨਾਮੈਂਟ ਸ. ਜਗਜੀਤ ਸਿੰਘ ਗਿੱਲ (ਰਿਟਾਇਰਡ ਐੱਸ.ਪੀ.) ਜੀ ਦੇ...

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਹਾਦਸਾਗ੍ਰਸਤ ਪੀਆਰਟੀਸੀ ਬੱਸ ਦੀਆਂ ਜ਼ਖ਼ਮੀ ਸਵਾਰੀਆਂ ਦਾ ਰਾਜਿੰਦਰਾ ਹਸਪਤਾਲ ਵਿਖੇ ਦਾ ਹਾਲ-ਚਾਲ ਜਾਣਿਆ

ਪੰਜਾਬ ਸਰਕਾਰ ਪੀੜਤ ਪਰਿਵਾਰਾਂ ਨੂੰ ਹਰ ਸੰਭਵ ਵਿੱਤੀ ਸਹਾਇਤਾ ਦੇਵੇਗੀ-ਬਰਿੰਦਰ ਗੋਇਲ ਪਟਿਆਲਾ:- ਪੰਜਾਬ ਦੇ ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਸ੍ਰੀ ਬਰਿੰਦਰ ਗੋਇਲ ਅੱਜ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਵਿਖੇ ਸੰਗਰੂਰ ਨੇੜੇ ਵਾਪਰੇ ਪੀਆਰਟੀਸੀ ਬੱਸ ਹਾਦਸੇ ਦੇ ਜ਼ਖ਼ਮੀਆਂ ਦਾ ਹਾਲ-ਚਾਲ ਪੁੱਛਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਜ਼ਖ਼ਮੀਆਂ ਦੇ ਇਲਾਜ ਸਬੰਧੀ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.