Facebook-f Youtube X-twitter

ਕਿਸਾਨ ਇਸ ਸਮੇਂ ਤੱਕ ਨਹੀਂ ਕੱਟ ਸਕਦੇ ਫ਼ਸਲ : ਜ਼ਿਲ੍ਹਾ ਮੈਜਿਸਟ੍ਰੇਟ

ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਹੁਕਮ ਜਾਰੀ

 ਹਾਰਵੈਸਟਰ ਕੰਬਾਇਨ ਦੀ ਵਰਤੋਂ ਤੋਂ ਪਹਿਲਾਂ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਇੰਸਪੈਕਸ਼ਨ ਵੀ ਲਾਜ਼ਮੀ

ਲੁਧਿਆਣਾ: ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਹਿਮਾਂਸ਼ੂ ਜੈਨ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਦੇ ਆਦੇਸ਼ ਜਾਰੀ ਕੀਤੇ ਹਨ।

ਜ਼ਿਲ੍ਹਾ ਮੈਜਿਸਟਰੇਟ ਨੇ ਆਪਣੇ ਹੁਕਮਾਂ ਵਿੱਚ ਦੱਸਿਆ ਕਿ ਝੋਨੇ ਦੀ ਕਟਾਈ ਦਾ ਸੀਜਨ ਸ਼ੁਰੂ ਹੋਣ ਦੇ ਨਾਲ-ਨਾਲ, ਆਮ ਤੌਰ ਤੇ ਇਹ ਵੇਖਣ ਵਿੱਚ ਆਇਆ ਹੈ ਕਿ ਝੋਨੇ ਦੀ ਕਟਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ ਜਿਸ ਨਾਲ ਝੋਨੇ ਦੀ ਗੁਣਵੱਤਾ ਦਾ ਮਿਆਰ ਡਿੱਗ ਜਾਂਦਾ ਹੈ।

ਕੰਬਾਇਨਾਂ ਵਿੱਚ ਤਕਨੀਕੀ ਖਰਾਬੀ ਹੋਣ ਕਾਰਨ ਵੀ ਝੋਨੇ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ ਸਿੱਟੇ ਵਜੋਂ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰਨ ਤੋਂ ਝਿੱਜਕਦੀਆਂ ਹਨ ਜਿਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਸਿੱਧਾ ਅਸਰ ਦੇਸ਼ ਦੇ ਉਤਪਾਦਨ ‘ਤੇ ਵੀ ਪੈਂਦਾ ਹੈ। ਝੋਨਾ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਤੇ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ।

ਉਪਰੋਕਤ ਸਥਿਤੀ ਨੂੰ ਮੁੱਖ ਰੱਖਦਿਆਂ ਜ਼ਿਲ੍ਹਾਂ ਮੈਜਿਸਟਰੇਟ ਲੁਧਿਆਣਾ ਵਲੋਂ ਜਿਲ੍ਹਾ ਲੁਧਿਆਣਾ ਅੰਦਰ ਸਮਾਂ ਸ਼ਾਮ 06.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ ਲਗਾਈ ਗਈ ਹੈ।

ਇਸ ਤੋਂ ਇਲਾਵਾ ਜ਼ਿਲ੍ਹਾ ਲੁਧਿਆਣਾ ਅੰਦਰ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਹਾਰਵੈਸਟਰ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਦੀਨੈਸ ਇੰਸਪੈਕਸ਼ਨ ਕਰਵਾਈ ਜਾਵੇ, ਕੋਈ ਵੀ ਕੰਬਾਇਨ ਸੁਪਰ ਐਸ.ਐਮ.ਐਸ. ਤੋਂ ਬਗੈਰ ਨਾ ਵਰਤੀ ਜਾਵੇ ਅਤੇ ਨਿਰਧਾਰਤ ਸਮੇਂ ਵਿੱਚ ਹੀ ਝੋਨੇ ਦੀ ਕਟਾਈ ਕੀਤੀ ਜਾਵੇ।

ਜ਼ਿਲ੍ਹਾ ਮੈਜਿਸਟਰੇਟ ਨੇ ਸਪੱਸ਼ਟ ਕੀਤਾ ਕਿ ਜੇਕਰ ਕਿਸਾਨਾਂ ਵਲੋਂ ਸ਼ਾਮ 6 ਵਜੇ ਤੋਂ ਬਾਅਦ ਜਾਂ ਸਵੇਰੇ 10.00 ਵਜੇ ਤੋਂ ਪਹਿਲਾਂ ਝੋਨੇ ਕਟਾਈ ਕੀਤੀ ਜਾਂਦੀ ਹੈ ਤਾਂ ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਦੇ ਨਾਲ–ਨਾਲ ਕੰਬਾਇਨ ਵੀ ਜ਼ਬਤ ਕਰ ਲਈ ਜਾਵੇਗੀ ।

Gursharan Singh

garry6110@gmail.com

Leave a Reply

Your email address will not be published. Required fields are marked *

Trending

ਆਜ਼ਾਦੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ ਲਹਿਰਾਉਣਗੇ ਕੌਮੀ ਝੰਡਾ

13 ਅਗਸਤ ਨੂੰ ਹੋਵੇਗੀ ਫੁੱਲ ਡਰੈੱਸ ਰਿਹਰਸਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਆਜ਼ਾਦੀ ਦਿਵਸ ਦੀਆਂ ਤਿਆਰੀਆਂ ਸਬੰਧੀ ਕੀਤੀ ਰੀਵਿਊ ਮੀਟਿੰਗ ਸ੍ਰੀ ਮੁਕਤਸਰ ਸਾਹਿਬ, 07 ਅਗਸਤ: 15 ਅਗਸਤ 2026 ਨੂੰ ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਵਿਖੇ ਆਜ਼ਾਦੀ ਦਿਵਸ ਸਮਾਗਮ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ...

ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ

ਬਟਾਲਾ, 7 ਅਗਸਤ (    ) ਵਿਧਾਨ ਸਭਾ ਵਿਚ ਇੱਕ ਵਾਰ ਫਿਰ ਤੋਂ ਵਿਧਾਇਕ ਸ਼ੈਰੀ ਕਲਸੀ ਵਲੋਂ ਵੱਖ-ਵੱਖ ਮੁੱਦੇ ਉਠਾਏ ਗਏ ਹਨ। ਉਨ੍ਹਾਂ ਵਲੋਂ ਬਟਾਲਾ ਸ਼ਹਿਰ ਵਾਸੀਆਂ ਨੂੰ ਸੀਵਰੇਜ਼ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ, ਆਰ ਸੀ ਅਤੇ ਐੱਸ.ਆਈ.ਆਰ ਨਾਲ ਸਬੰਧਤ ਮੁੱਦੇ ਚੁੱਕੇ ਗਏ। ਵਿਧਾਨ ਸਭਾ ਵਿੱਚ ਬਟਾਲਾ ਦੇ ਲੋਕ ਹਿੱਤਾਂ ਦੀ ਆਵਾਜ਼ ਉਠਾਉਂਦਿਆਂ ਵਿਧਾਇਕ ਸ਼ੈਰੀ...

ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

ਪਟਿਆਲਾ, 07 ਅਗਸਤ: ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ। ਪਟਿਆਲਾ ਦੇ ਪਿੰਡ ਜੱਸੋਵਾਲ ਅਤੇ ਹਿਰਦਾਪੁਰ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਇਸ ਦਾ ਲਾਹਾ ਲਿਆ।...

ਚੇਅਰਮੈਨ ਮਾਨਿਕ ਮਹਿਤਾ ਨੇ ‘ਮੇਰੀ ਰਸੋਈ’ ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ

ਬਟਾਲਾ, 7 ਅਗਸਤ  ( ) ਮਾਰਕਿਟ ਕਮੇਟੀ ਬਟਾਲਾ ਦੇ ਚੇਅਰਮੈਨ ਮਾਨਿਕ ਮਹਿਤਾ ਵਲੋਂ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ “ਮੇਰੀ ਰਸੋਈ ” ਯੋਜਨਾ ਤਹਿਤ ਵਾਰਡ ਨੰਬਰ 8 ਵਿਖੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦਿਆਂ ਚੇਅਰਮੈਨ ਮਾਨਿਕ ਮਹਿਤਾ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮਕਸਦ ਹੈ...

ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈ ਜ਼ਿਲ੍ਹਾ ਪੱਧਰੀ ਰੈੱਡ ਰਨ ਮੈਰਾਥਨ

ਸ੍ਰੀ ਮੁਕਤਸਰ ਸਾਹਿਬ, 07 ਅਗਸਤ:           ਡਾਇਰੈਕਟੋਰੇਟ ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਏਡਜ਼ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਸਹਿਯੋਗ ਨਾਲ਼ ਬੀਤੇ ਦਿਨੀਂ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਵਿੱਚ ਗੁਰੂ ਗੋਬਿੰਦ ਸਿੰਘ ਖੇਡ ਸਟੇਡੀਅਮ ਸ੍ਰੀ ਮੁਕਤਸਰ ਸਾਹਿਬ ਵਿਖੇ ਰੈੱਡ ਰਨ ਮੈਰਾਥਨ ਕਰਵਾਈ ਗਈ। ਇਸ ਮੈਰਾਥਨ ਵਿੱਚ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.