Facebook-f Youtube X-twitter

Latest Posts

ਭਾਸ਼ਾ ਵਿਭਾਗ ਪੰਜਾਬ ਨੇ ਵਿਦੇਸ਼ਾਂ ਵਿੱਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਬਾਰੇ ਸੰਵਾਦ ਰਚਾਇਆ

ਆਸਟਰੇਲੀਆ ਵਸਦੇ ਗੁਰਸ਼ਮਿੰਦਰ ਮਿੰਟੂ ਬਰਾੜ ਬਣੇ ਸੰਵਾਦ ਦਾ ਧੁਰਾ ਪਟਿਆਲਾ 28 ਜੂਨ: ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਭਾਸ਼ਾ ਭਵਨ ਵਿਖੇ ਵਿਦੇਸ਼ਾਂ ’ਚ ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਮੀਡੀਆ ਦੀ ਵਰਤਮਾਨ ਸਥਿਤੀ ਬਾਰੇ ਆਸਟਰੇਲੀਆ ਵਸਦੀ ਬਹੁਪਰਤੀ ਸ਼ਖਸੀਅਤ ਗੁਰਸ਼ਮਿੰਦਰ ਸਿੰਘ ਮਿੰਟੂ ਬਰਾੜ ਨਾਲ ਜਾਣਕਾਰੀ ਭਰਪੂਰ ਸੰਵਾਦ ਦਾ ਆਯੋਜਨ ਕੀਤਾ। ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਹੋਏ ਇਸ ਸਮਾਗਮ ਦੌਰਾਨ ਸਰੋਤਿਆਂ ਨੇ ਆਪਣੇ ਸਵਾਲਾਂ ਨਾਲ ਸੰਵਾਦ ਨੂੰ ਅਰਥਭਰਪੂਰ ਬਣਾ ਦਿੱਤਾ। ਇਸ ਮੌਕੇ ਸਾਹਿਤ ਤੇ ਸੱਭਿਆਚਾਰ ਨਾਲ ਜੁੜੀਆਂ ਨਾਮੀ ਸ਼ਖਸੀਅਤਾਂ ਹਾਜ਼ਰ ਸਨ।   ਪੰਜਾਬੀ ਭਾਸ਼ਾ, ਸੱਭਿਆਚਾਰ ਤੇ ਖੇਡਾਂ ਨਾਲ ਜੁੜੀ ਸ਼ਖਸੀਅਤ ਮਿੰਟੂ ਬਰਾੜ ਨੇ ਖਾਸ ਤੌਰ ’ਤੇ ਆਸਟਰੇਲੀਆ ’ਚ ਪੰਜਾਬੀ ਭਾਸ਼ਾ ਦੇ ਪਸਾਰ ਬਾਰੇ ਦੱਸਿਆ ਕਿ ਉੱਥੇ ਦੇ ਸਾਰੇ ਸੂਬਿਆਂ ਵਿੱਚ ਪੰਜਾਬੀ ਪੜ੍ਹਾਈ ਜਾ ਰਹੀ ਹੈ ਅਤੇ ਸਰਕਾਰ ਵੱਲੋਂ ਵੀ ਹਰ ਪੰਜਾਬੀ ਨੂੰ ਵੀ ਆਪਣੀ ਭਾਸ਼ਾ ਤੇ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਾਲੀ ਨੀਤੀ ਤਹਿਤ ਹਰ ਪੱਖੋਂ ਹੁਲਾਰਾ ਦਿੱਤਾ ਜਾ ਰਿਹਾ ਹੈ। ਆਸਟਰੇਲੀਆ ’ਚ ਪੰਜਾਬੀ ਦੇ ਬਿਹਤਰੀਨ ਤਰੀਕੇ ਨਾਲ ਪੈਰ ਪਸਾਰਨ ਬਾਰੇ ਉਨ੍ਹਾਂ ਦੱਸਿਆ ਕਿ ਆਸਟਰੇਲੀਆ ਨੂੰ ਪੰਜਾਬੀ ਭਾਸ਼ਾ ਨਾਲ ਸਬੰਧਤ ਕਈ ਖੇਤਰਾਂ ’ਚ ਪਹਿਲਕਦਮੀਆਂ ਕਰਨ ਦਾ ਮਾਣ ਪ੍ਰਾਪਤ ਹੈ। ਪੰਜਾਬੀ ਭਾਸ਼ਾ ਦੀਆਂ ਪਹਿਲੀਆਂ ਦੋ ਐਪਸ ‘ਸੁਹਾਵੀ’ ਤੇ ‘ਵਿਰਾਸਤ’ ਇਸ ਮੁਲਕ ’ਚ ਤਿਆਰ ਹੋਈਆਂ ਹਨ ਤੇ ਇਹ ਵਿਸ਼ਵ ਭਰ ’ਚ ਵਸਦੇ ਪੰਜਾਬੀਆਂ ਨੂੰ ਹਰ ਤਰ੍ਹਾਂ ਦੀ ਸਾਹਿਤਕ ਤੇ ਗਿਆਨ ਵਰਧਕ ਸਮੱਗਰੀ ਆਡੀਓ ਤੇ ਪ੍ਰਿੰਟ ਰੂਪ ’ਚ ਪ੍ਰਦਾਨ ਕਰ ਰਹੀਆਂ ਹਨ। ਸ੍ਰੀ ਮਿੰਟੂ ਨੇ ਦੱਸਿਆ ਕਿ ਪੰਜਾਬੀ ’ਚ ਬਲੌਗ ਪਾਉਣ ਦਾ ਪ੍ਰਚੱਲਣ 2007 ’ਚ ਆਸਟਰੇਲੀਆ ਦੀ ਧਰਤੀ ’ਤੇ ਉਨ੍ਹਾਂ ਵੱਲੋਂ ਆਰੰਭ ਕੀਤਾ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਡਿਜੀਟਲ ਰੂਪ ਪਰਥ ’ਚ ਵਸਦੇ ਗੁਰਵੰਤ ਸਿੰਘ ਉੱਪਲ ਨੇ ਤਿਆਰ ਕੀਤਾ।ਆਨਲਾਈਨ ਰੇਡੀਓ ਦੇ ਯੁੱਗ ਦੀ ਸ਼ੁਰੂਆਤ ਦੇ ਸਮੇਂ ਹੀ ‘ਹਰਮਨ ਰੇਡੀਓ’ ਵੀ ਕੰਗਾਰੂਆਂ ਦੇ ਦੇਸ਼ ’ਚ ਸ਼ੁਰੂ ਹੋਇਆ ਤੇ ਪੰਜਾਬੀ ਫੌਂਟਾਂ ਦੇ ਹੋਂਦ ਵਿੱਚ ਆਉਣ ਸਮੇਂ ਵੀ ਆਸਟਰੇਲੀਆ ਵਸਦੇ ਬਲਵੰਤ ਸਿੰਘ ਨੇ ਪੰਜਾਬੀ ਫੌਂਟ ਤਿਆਰ ਕਰਕੇ ਵੱਡਾ ਯੋਗਦਾਨ ਪਾਇਆ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਸਟਰੇਲੀਆ ’ਚ ਪੰਜਾਬੀ ਕਿੰਨੀ ਵਧੀਆ ਸਥਿਤੀ ’ਚ ਹੈ। ਪੰਜਾਬੀ ਸੱਭਿਆਚਾਰ ਦਾ ਅੰਗ ਮੰਨੀਆਂ ਜਾਂਦੀਆਂ ਖੇਡਾਂ 37 ਸਾਲ ਪਹਿਲਾ ‘ਸਿੱਖ ਖੇਡਾਂ’ ਦੇ ਨਾਮ ’ਤੇ ਭਾਰਤ ਤੋਂ ਬਾਹਰ ਪੰਜਾਬੀਆਂ ਦੀਆਂ ਉਲੰਪਿਕ ਖੇਡਾਂ ਦੇ ਰੂਪ ’ਚ ਆਸਟਰੇਲੀਆ ’ਚ ਸ਼ੁਰੂ ਹੋਈਆਂ ਜੋ ਹਰ ਸਾਲ ਨਿਰੰਤਰ ਹੋ ਰਹੀਆਂ ਹਨ। ਮਿੰਟੂ ਬਰਾੜ ਨੇ ਦੱਸਿਆ ਕਿ ਇਸ ਵੇਲੇ ਆਸਟਰੇਲੀਆ ’ਚ ਬਹੁਤ ਮਿਆਰੀ ਪੰਜਾਬੀ ਟੀਵੀ ਚੈਨਲ, ਰੇਡੀਓ ਤੇ ਅਖ਼ਬਾਰ ਨਿੱਕਲ ਰਹੇ ਹਨ ਜਿੰਨ੍ਹਾਂ ਨੂੰ ਪੁਰਾਣੀ ਹੀ ਨਹੀਂ ਉੱਥੇ ਦੀ ਨਵੀਂ ਪੀੜ੍ਹੀ ਵੀ ਬਹੁਤ ਹੁੰਗਾਰਾ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ ਆਸਟਰੇਲੀਆ ’ਚ ਆਪਣੇ ਧਰਮ, ਭਾਸ਼ਾ, ਖੇਡਾਂ ਤੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਲਈ ਪੂਰੀ ਅਜ਼ਾਦੀ ਹੀ ਨਹੀਂ ਸਗੋਂ ਸਰਕਾਰ ਵੱਲੋਂ ਦਿਲ ਖੋਲ੍ਹਕੇ ਗ੍ਰਾਂਟਾਂ ਵੀ ਦਿੱਤੀਆਂ ਜਾਂਦੀਆਂ ਹਨ। ਜਿਸ ਸਦਕਾ ਇਸ ਦੇਸ਼ ਦਾ ਸੱਭਿਆਚਾਰ ਬਹੁਰੰਗਾਂ ਬਣ ਗਿਆ ਹੈ। ਉਨ੍ਹਾਂ ਦਾ ਭਾਸ਼ਾ ਵਿਭਾਗ ਵੱਲੋਂ ਸਤਿਕਾਰ ਦੇਣ ਲਈ ਧੰਨਵਾਦ ਕੀਤਾ।    ਡਾਇਰੈਕਟਰ ਭਾਸ਼ਾਵਾਂ ਸ. ਜਸਵੰਤ ਸਿੰਘ ਜ਼ਫ਼ਰ ਨੇ ਕਿਹਾ ਕਿ ਮਿੰਟੂ ਬਰਾੜ ਦੁਨੀਆ ਭਰ ’ਚ ਪੰਜਾਬੀ ਭਾਸ਼ਾ ਤੇ ਸੱਭਿਆਚਾਰ ਦੇ ਦੂਤ ਵਜੋਂ ਕਾਰਜਸ਼ੀਲ ਕੁਝ ਸਿਰਕੱਢ ਸ਼ਖਸੀਅਤਾਂ ’ਚ ਸ਼ਾਮਲ ਹਨ। ਮਿੰਟੂ ਬਰਾੜ ਦੀਆਂ ਸਰਗਰਮੀਆਂ ਨੂੰ ਦੇਖਕੇ ਮਹਿਸੂਸ ਹੁੰਦਾ ਹੈ ਸਾਨੂੰ ਇਹ ਸਮਝਣਾ ਚਾਹੀਦਾ ਹੈ ਕਿ ਅਸੀਂ ਦੁਨੀਆ ’ਤੇ ਕੀ ਕਰਨ ਆਏ ਹਾਂ ਨਾ ਕਿ ਇਹ ਦੇਖਣ ਕਿ ਲੋਕੀ ਕੀ ਕਰਦੇ ਹਨ। ਮਿੰਟੂ ਬਰਾੜ ਇਸ ਧਾਰਨਾ ’ਤੇ ਚਲਦਿਆ ਨਾਮਣਾ, ਨਾਮਾ ਤੇ ਸਕੂਨ ਖੱਟ ਰਿਹਾ ਹੈ। ਜਿਸ ਤੋਂ ਸਾਨੂੰ ਸਭ ਨੂੰ ਸੇਧ ਲੈਣੀ ਚਾਹੀਦੀ ਹੈ ਅਤੇ ਆਪਣੀ ਅਹੁਦਿਆਂ ਨਾਲ ਨਹੀਂ ਸੱਚੀ ਕਿਰਤ ਨਾਲ ਪਹਿਚਾਣ ਬਣਾਉਣੀ ਚਾਹੀਦੀ ਹੈ। ਉਨ੍ਹਾਂ ਮਿੰਟੂ ਬਰਾੜ ਦੀ ਪੁਸਤਕ ‘ਕੰਗਾਰੂਨਾਮਾ’ ਦੀ ਵੀ ਚਰਚਾ ਕੀਤੀ। ਵਿਭਾਗ ਵੱਲੋਂ ਮਿੰਟੂ ਬਰਾੜ ਨੂੰ ਸ਼ਾਲ ਤੇ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਤਿਕਾਰ ਦਿੱਤਾ ਗਿਆ।
Read more

ਸਾਕੇਤ ਹਸਪਤਾਲ ਵਿਖੇ ਫਸਟ ਏਡ ਟ੍ਰੇਨਿੰਗ ਸੈਂਟਰ ਸ਼ੁਰੂ ਹੋਵੇਗਾ               

ਪਟਿਆਲਾ 27 ਜੂਨ : ਪੰਜਾਬ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ਼੍ਰੀ ਸ਼ਿਵ ਦੁਲਾਰ ਸਿੰਘ ਢਿੱਲੋਂ, ਆਈ.ਏ.ਐਸ ( ਸੇਵਾ ਮੁਕਤ) ਦੀਆਂ ਕੋਸ਼ਿਸ਼ਾਂ ਸਦਕਾ ਹੁਣ ਪਟਿਆਲਾ ਵਿਖੇ ਕੰਡਕਟਰਾਂ ਡਰਾਈਵਰਾਂ, ਨੈਨੀ, ਵਿਦਿਆਰਥੀਆਂ, ਅਧਿਆਪਕਾਂ, ਪੁਲਿਸ ਫੈਕਟਰੀ ਕਰਮਚਾਰੀਆਂ, ਐਨ ਐਸ ਐਸ ਵੰਲਟੀਅਰਾਂ, ਐਨ ਸੀ ਸੀ ਕੇਡਿਟਜ, ਦਾਖਲ ਮਰੀਜ਼ਾਂ, ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਅਤੇ ਆਮ ਲੋਕਾਂ ਨੂੰ ਫਸਟ ਏਡ, ਸੀ ਪੀ ਆਰ, ਜ਼ਖਮੀਆਂ ਦੀ ਸੇਵਾ ਸੰਭਾਲ, ਫਾਇਰ ਸੇਫਟੀ, ਆਫ਼ਤ ਪ੍ਰਬੰਧਨ ਦੀ ਟ੍ਰੇਨਿੰਗ ਜੂਲਾਈ ਦੇ ਪਹਿਲੇ ਹਫ਼ਤੇ ਵਿੱਚ ਰੈੱਡ...
Read more

ਪਟਿਆਲਾ ‘ ਚ ਸੀ.ਐਮ. ਦੀ ਯੋਗਸ਼ਾਲਾ ਬਣੀ ਲੋਕਾਂ ਦੀ ਰੋਜ਼ਾਨਾ ਜਿੰਦਗੀ ਦਾ ਹਿੱਸਾ

ਸ਼ਹਿਰ ਹੀ ਨਹੀ, ਪਿੰਡਾਂ ਵਿੱਚ ਵੀ ਯੋਗ ਪ੍ਰਤੀ ਉਤਸ਼ਾਹ ‘ ਚ ਤੇਜੀ ਡਿਪਲੋਮਾ ਵਿਦਿਆਰਥੀਆਂ ਵੱਲੋਂ 99 ਯੋਗ ਕਲਾਸਾਂ ਰਾਹੀਂ ਜਾਗਰੁਕਤਾ ਵਿੱਚ ਵਾਧਾ ਪਟਿਆਲਾ 28 ਜੂਨ :  ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਸੀ.ਐਮ.ਯੋਗਸ਼ਾਲਾ ਤਹਿਤ ਪਟਿਆਲਾ ਜ਼ਿਲ੍ਹੇ ਵਿੱਚ ਸਿਹਤ ਅਤੇ ਜੀਵਨ ਸ਼ੈਲੀ ਨੂੰ ਲੈ ਕੇ ਨਵਾਂ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ । ਸੀ.ਐਮ.ਦੀ ਯੋਗਸ਼ਾਲਾ ਦੇ ਕੋਆਰਡੀਨੇਟਰ...
Read more

ਮਰੀਜਾਂ ਨਾਲ ਸਿੱਧੀ ਗੱਲਬਾਤ ਕਰਕੇ ਕੀਤੀ ਸੇਵਾਵਾਂ ਦੀ ਜਾਂਚ             

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਅੱਜ ਸਵੇਰੇ ਪਟਿਆਲਾ ਦੇ ਮਾਤਾ ਕੌਸ਼ਲਿਆ ਸਰਕਾਰੀ ਹਸਪਤਾਲ ਦਾ ਅਚਨਚੇਤ ਦੌਰਾ ਕਰਕੇ ਇੱਥੇ ਉਪਲਬਧ ਸਿਹਤ ਸੇਵਾਵਾਂ ਅਤੇ ਮੁਫ਼ਤ ਦਵਾਈ ਵੰਡ ਦੀ ਪ੍ਰਕ੍ਰਿਆ ਦਾ ਵਿਸਥਾਰ ਵਿੱਚ ਜਾਇਜਾ ਲਿਆ। ਉਹਨਾਂ ਹਸਪਤਾਲ ਦੀ ਓ.ਪੀ.ਡੀ., ਐਮਰਜੈਂਸੀ, ਆਈ.ਸੀ.ਯੂ.,ਅਲਟਰਾਸਾਂਊਂਡ ਵਿਭਾਗ ਅਤੇ ਵਾਰਡਾਂ ਵਿੱਚ ਮਰੀਜ਼ਾਂ ਨਾਲ ਗੱਲ ਬਾਤ ਕੀਤੀ ਅਤੇ ਸੇਵਾਵਾਂ...
Read more

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 2025 ’ਚ ਕੀਤੇ ਜਾ ਰਹੇ ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਉੱਚ ਪੱਧਰੀ ਤਾਲਮੇਲ ਕਮੇਟੀ ਗਠਤ

350 ਸਾਲਾ ਸ਼ਤਾਬਦੀ ਸਮਾਗਮ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਏ ਜਾਣਗੇ- ਐਡਵੋਕੇਟ ਧਾਮੀਅੰਮ੍ਰਿਤਸਰ, 28 ਜੂਨ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦੇ ਸਬੰਧ ਵਿਚ ਨਵੰਬਰ 2025 ਵਿਚ ਕੀਤੇ...
Read more

ਅਬੋਹਰ ਵਿੱਚ ਘਰ ਵਿੱਚੋਂ ਨਕਦੀ ਅਤੇ ਮੋਬਾਈਲ ਚੋਰੀ

ਅਬੋਹਰ : ਫਾਜ਼ਿਲਕਾ ਜ਼ਿਲ੍ਹੇ ਵਿੱਚ, ਚੋਰਾਂ ਨੇ ਅਬੋਹਰ ਦੀ ਧਰਮਨਗਰੀ ਗਲੀ ਨੰਬਰ 8 ਵਿੱਚ ਇੱਕ ਘਰ ਵਿੱਚ ਵਾਰਦਾਤ ਕੀਤੀ। ਚੋਰੀ ਉਸ ਸਮੇਂ ਹੋਈ ਜਦੋਂ ਪੂਰਾ ਪਰਿਵਾਰ ਵਿਹੜੇ ਵਿੱਚ ਸੁੱਤਾ ਪਿਆ ਸੀ। ਚੋਰ ਰਾਤ ਨੂੰ ਘਰ ਵਿੱਚ ਦਾਖਲ ਹੋਏ ਅਤੇ ਨਕਦੀ ਸਮੇਤ ਸਾਮਾਨ ਚੋਰੀ ਕਰ ਲਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੀੜਤਾਂ ਵੀਰ ਸਿੰਘ...
Read more

ਹਰਿਆਣਾ-ਪੰਜਾਬ ਦੇ ਮੁੱਖ ਮੰਤਰੀਆਂ ਨੂੰ ਦਿੱਲੀ ਬੁਲਾਇਆ

46 ਸਾਲਾਂ ਤੋਂ ਅਟਕਿਆ ਪਾਣੀ ਦੀ ਵੰਡ ਚੰਡੀਗੜ੍ਹ। ਸਤਲੁਜ-ਯਮੁਨਾ ਲਿੰਕ (SYL) ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਦਹਾਕਿਆਂ ਪੁਰਾਣੇ ਵਿਵਾਦ ਨੂੰ ਹੱਲ ਕਰਨ ਲਈ ਕੇਂਦਰ ਸਰਕਾਰ ਨੇ ਇੱਕ ਵਾਰ ਫਿਰ ਪਹਿਲ ਕੀਤੀ ਹੈ। ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪੰਜਾਬ ਦੇ ਮੁੱਖ...
Read more

ਮੱਧ ਪ੍ਰਦੇਸ਼ ਪੁਲਿਸ ਨੇ ਜਲੰਧਰ ਦੇ 9 ਪੁਲਿਸ ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ

ਮੱਧ ਪ੍ਰਦੇਸ਼ ਤੋਂ ਫਰਾਰ 2 ਤਸਕਰਾਂ ਬਾਰੇ ਜਾਣਕਾਰੀ ਮਿਲੀ ਸੀ, ਉਨ੍ਹਾਂ ਨੂੰ ਕੁਝ ਘੰਟਿਆਂ ਵਿੱਚ ਫੜ ਕੇ ਹਵਾਲੇ ਕਰ ਦਿੱਤਾ ਗਿਆ ਜਲੰਧਰ। ਜਲੰਧਰ ਦੇ ਸ਼ਾਹਕੋਟ ਪੁਲਿਸ ਸਟੇਸ਼ਨ ਖੇਤਰ ਦੀ ਪੁਲਿਸ ਟੀਮ ਨੂੰ ਮੱਧ ਪ੍ਰਦੇਸ਼ ਪੁਲਿਸ ਨੇ ਸਨਮਾਨਿਤ ਕੀਤਾ ਹੈ। ਸ਼ਾਹਕੋਟ ਦੇ ਡੀ.ਐਸ.ਪੀ. ਓਮਕਾਰ ਸਿੰਘ ਬਰਾਰ ਨੇ ਦੱਸਿਆ ਕਿ ਇਹ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿੱਚ ਸਟੇਸ਼ਨ...
Read more

ਬੱਬਰ ਖਾਲਸਾ ਦੇ 3 ਮੈਂਬਰ ਹੈਂਡ ਗ੍ਰਨੇਡ-ਪਿਸਤੌਲ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਮੋਹਾਲੀ ਨੇ ਪਾਕਿਸਤਾਨੀ ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਮਾਡਿਊਲ ਯੂਕੇ ਸਥਿਤ ਨਿਸ਼ਾਨ ਸਿੰਘ ਅਤੇ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਚਲਾ ਰਿਹਾ ਸੀ। ਪੁਲਿਸ ਨੇ ਇੱਕ ਕਿਸ਼ੋਰ ਸਮੇਤ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਤੋਂ 2 ਹੈਂਡ ਗ੍ਰਨੇਡ,...
Read more

ਪੰਜਾਬ ਦੇ 4 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦੀ ਚੇਤਾਵਨੀ

29 ਜੂਨ ਤੱਕ ਪੂਰੇ ਸੂਬੇ ਵਿੱਚ ਮੌਸਮ ਵਿਗੜਨ ਦੀ ਚੇਤਾਵਨੀ ਅੰਮ੍ਰਿਤਸਰ-ਜਲੰਧਰ ਵਿੱਚ ਤਾਪਮਾਨ 30 ਡਿਗਰੀ ਤੋਂ ਘੱਟ ਅੰਮ੍ਰਿਤਸਰ। 26 ਜੂਨ ਦੀ ਸਵੇਰ ਤੱਕ ਪੰਜਾਬ ਵਿੱਚ 5.9 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ। ਹਾਲਾਂਕਿ, ਸੂਰਜ ਬਾਅਦ ਵਿੱਚ ਨਿਕਲਿਆ। ਜਿਸ ਕਾਰਨ ਤਾਪਮਾਨ ਵਿੱਚ ਵਾਧਾ ਦੇਖਿਆ ਗਿਆ। ਵੀਰਵਾਰ ਸ਼ਾਮ ਨੂੰ, ਸੂਬੇ ਦੇ ਤਾਪਮਾਨ ਵਿੱਚ 2.3 ਡਿਗਰੀ ਦਾ ਵਾਧਾ ਹੋਇਆ,...
Read more
1 … 104 105 106 107 108 … 111

Trending

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ‘ਪੰਜਾਬ ਦਾ ਕਰੋੜਪਤੀ’ ਕੁਇਜ਼ ਦੀ ਸ਼ੁਰੂਆਤ; ਸੂਬਾ ਪੱਧਰੀ ਯੁਵਕ ਕੁਇਜ਼ ਮੁਕਾਬਲਾ ਆਪਣੀ ਕਿਸਮ ਦਾ ਪਹਿਲਾ ਉਪਰਾਲਾ, ਜੇਤੂ ਨੂੰ ਮਿਲੇਗਾ ਇੱਕ ਕਰੋੜ ਰੁਪਏ ਦਾ ਨਕਦ ਇਨਾਮ

15 ਤੋਂ 30 ਸਾਲ ਦੀ ਉਮਰ ਦੇ ਪੰਜਾਬ ਦੇ ਨੌਜਵਾਨ ਇਸ ਕੁਇਜ਼ ਵਿੱਚ ਹਿੱਸਾ ਲੈਣ ਦੇ ਯੋਗ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਸੀਂ ਚਾਹੁੰਦੇ ਹਾਂ ਕਿ ਸਾਡੇ ਨੌਜਵਾਨਾਂ ਦੇ ਹੱਥਾਂ ਵਿੱਚ ਕਿਤਾਬਾਂ ਹੋਣ; ਉਨ੍ਹਾਂ ਦੀ ਸਫ਼ਲਤਾ ਹੀ ਪੰਜਾਬ ਦੀ ਅਸਲ ਤਰੱਕੀ ਹੈ ਅਤੇ ਸਾਡੀ ਸਰਕਾਰ ਹਰ ਕਦਮ ‘ਤੇ ਪੰਜਾਬ ਦੇ ਨੌਜਵਾਨਾਂ ਨਾਲ ਖੜ੍ਹੀ ਹੈ: ਮੁੱਖ...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ: ਮਾਨ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 29 ਦਸੰਬਰ ਤੱਕ ਕੀਤਾ ਵਾਧਾ: ਤਰੁਨਪ੍ਰੀਤ ਸੌਂਦ

•ਸਰਵਿਸ ਕੁਨੈਕਸ਼ਨ ਚਾਰਜਿਜ਼ ਅਤੇ ਸਕਿਓਰਿਟੀ ਡਿਪਾਜ਼ਿਟ ਵਿੱਚ ਵੀ ਦਿੱਤੀ ਰਾਹਤ: ਬਿਜਲੀ ਮੰਤਰੀ ਸੌਂਦ ਚੰਡੀਗੜ੍ਹ:- ਪੰਜਾਬ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਖੇਤੀਬਾੜੀ ਟਿਊਬਵੈੱਲ ਕੁਨੈਕਸ਼ਨਾਂ ‘ਤੇ ਵਾਧੂ ਲੋਡ ਨੂੰ ਰੈਗੂਲਰ ਕਰਨ ਲਈ ‘ਵਲੰਟਰੀ ਡਿਸਕਲੋਜ਼ਰ ਸਕੀਮ’ (ਵੀਡੀਐਸ) ਵਿੱਚ 45 ਦਿਨਾਂ ਦਾ ਹੋਰ ਵਾਧਾ ਕਰਦਿਆਂ ਇਸਨੂੰ ਮਿਤੀ 29 ਦਸੰਬਰ,...

ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ 25ਮੀਟਰ ਸੈਂਟਰ ਫਾਇਰ ਪਿਸਟਲ ‘ਚ ਪਟਿਆਲੇ ਦੇ ਰਾਜਕੁਵਰ ਸਿੰਘ ਸੰਧੂ ਨੇ ਕਾਂਸੇ ਦਾ ਤਮਗਾ ਜਿੱਤਿਆ

ਪਟਿਆਲਾ:- ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਜਨਰਲ ਸਕੱਤਰ ਚਰਨਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਸੀਨੀਅਰ ਵਰਲਡ ਸ਼ੂਟਿੰਗ ਚੈਂਪੀਅਨਸ਼ਿਪ ਜੋ ਕਿ ਕਤਰ ਦੋਹਾ ਵਿਖੇ ਹੋਈ।ਉਸ ਵਿੱਚ ਪਟਿਆਲੇ ਦੇ ਹੋਣਹਾਰ ਖਿਡਾਰੀ ਰਾਜਕੁਵਰ ਸਿੰਘ ਸੰਧੂ ਤੇ ਇਸ ਦੀ ਟੀਮ ਨੇ ਜਿਸ ਵਿੱਚ ਵਿੱਚ ਅੰਕਰ ਗੋਇਲ,ਅਮਨਪ੍ਰੀਤ ਸਿੰਘ ਵੀ ਸ਼ਾਮਿਲ ਸਨ। ਇਹਨਾਂ ਦੀ ਟੀਮ ਨੇ 25ਮੀਟਰ ਸੈਂਟਰ ਫਾਇਰ ਪਿਸਟਲ ਦੇ...

ਡਿਪਟੀ ਕਮਿਸ਼ਨਰ ਨੇ ਜਨਗਣਨਾ ਜਾਗਰੂਕਤਾ ਡਿਜੀਟਲ ਵੈਨ ਨੂੰ ਝੰਡੀ ਦਿਖਾ ਕੇ ਕੀਤਾ ਰਵਾਨਾ

-16 ਤੋਂ 30 ਨਵੰਬਰ ਤੱਕ ਨਾਗਰਿਕ ਘਰ ਬੈਠੇ ਕਰ ਸਕਣਗੇ ਸਵੈ-ਗਣਨਾ – ਅਮਿਤ ਕੁਮਾਰ ਪੰਚਾਲ -ਸਵੈ-ਗਣਨਾ ਪੋਰਟਲ ਰਾਹੀਂ ਪਰਿਵਾਰ ਅਤੇ ਮਕਾਨ ਸਬੰਧੀ ਵੇਰਵੇ ਆਨਲਾਈਨ ਦਰਜ ਕਰਵਾਉਣ ਦੀ ਕੀਤੀ ਅਪੀਲ ਸ੍ਰੀ ਮੁਕਤਸਰ ਸਾਹਿਬ:- ਜਨਗਣਨਾ 2027 ਦੇ ਦੂਜੇ ਪੜਾਅ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਅੱਜ ਡਾਇਰੈਕਟੋਰੇਟ ਆਫ ਸੈਂਸਸ ਆਪ੍ਰੇਸ਼ਨਜ਼ ਪੰਜਾਬ ਦੇ ਨਿਰਦੇਸ਼ਾਂ ਤਹਿਤ...

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਜ਼ਿਲ੍ਹੇ ਭਰ ਵਿੱਚ ਤੜਕਸਾਰ ਵਿਸ਼ੇਸ਼ CASO ਸਰਚ ਅਭਿਆਨ

ਐਸ.ਐਸ.ਪੀ. ਵੱਲੋਂ ਖੁਦ ਵੱਖ-ਵੱਖ ਪਿੰਡਾਂ ਵਿੱਚ ਪਹੁੰਚ ਕੇ ਲਿਆ ਜਾਇਜ਼ਾ, 600 ਦੇ ਕਰੀਬ ਪੁਲਿਸ ਮੁਲਾਜ਼ਮ ਤਾਇਨਾਤ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਦੇ ਟਿਕਾਣਿਆਂ ਦੀ ਚੈਕਿੰਗ ਸ੍ਰੀ ਮੁਕਤਸਰ ਸਾਹਿਬ: ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਅਤੇ ਆਈ ਜੀ ਫਰੀਦਕੋਟ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ...

ਸਮਰ ਐਕਸਪ੍ਰੈਸ ਤੁਹਾਡੇ ਲਈ ਸਪੱਸ਼ਟ ਅਤੇ ਭਰੋਸੇਯੋਗ ਖ਼ਬਰਾਂ ਪ੍ਰਕਾਸ਼ਿਤ ਕਰਦਾ ਹੈ, ਹਰ ਰੋਜ਼ ਸਮਾਰਟ, ਦਿਲਚਸਪ ਕਵਰੇਜ ਲਈ ਸਾਡੇ ‘ਤੇ ਭਰੋਸਾ ਕਰੋ।

Must Read

©2025- All Right Reserved.